Home Punjab Ludhiana ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ...

ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ

32
0

ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ

ਕਿਹਾ! 11.50 ਲੱਕ ਰੁਪਏ ਦੀ ਲਾਗਤ ਨਾਲ ਵਸਨੀਕਾਂ ਨੂੰ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ

– ਬੀਤੇ 15 ਸਾਲਾਂ ਤੋਂ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਝੂਜ ਰਹੇ ਸਨ – ਰਾਜਿੰਦਰ ਪਾਲ ਕੌਰ ਛੀਨਾ

 

ਲੁਧਿਆਣਾ, 30 ਅਗਸਤ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। 

ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪਿਛਲੇ 15 ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੀ ਹੈ। ਇਲਾਕੇ ਦੇ ਲੋਕ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ। ਹੁਣ ਇਲਾਕੇ ‘ਚ ਸੁਚਾਰੂ ਤੇ ਨਿਰਵਿਘਨ ਪਾਣੀ ਦੀ ਸਪਲਾਈ ਜਾਰੀ ਰਹੇਗੀ। 

ਉਨ੍ਹਾਂ ਅੱਗੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਲਾਕੇ ‘ਚ ਪਿਛਲੇ ਕਈ ਸਾਲਾਂ ਤੋਂ ਲੋਕ ਪ੍ਰੇਸ਼ਾਨ ਸਨ, ਪਰ ਇਲਾਕਾ ਵਾਸੀਆਂ ਦੀ ਸਮੱਸਿਆ ਨੂੰ 25 ਐਚ ਪੀ ਦੇ ਟਿਊਬਵੈਲ ਦੀ ਸਥਾਪਨਾ ਨਾਲ ਦੂਰ ਕਰ ਦਿੱਤਾ ਗਿਆ ਹੈ।  ਵਿਧਾਇਕ ਛੀਨਾ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹਾਂ, ਉਨ੍ਹਾ ਕਿਹਾ ਕਿ ਸੁੰਦਰ ਨਗਰ ਵਾਰਡ 34 ਦੇ ਲੋਕ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ, ਫਿਰ ਕਾਂਗਰਸ ਦੀ ਸਰਕਾਰ ਵੇਲੇ ਵੀ ਇਸੇ ਟਿਊਬਵੈਲ ਦੀ ਮੰਗ ਕਰ ਰਹੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਹੈ।

Report By : Rajiv Kumar 

Previous articleपंजाब डिस्ट्रीब्यूटर्स एसोसिएशन की एक विशेष बैठक हिंदुस्तान यूनिलीवर लिमिटेड (HUL) कंपनी के बिक्री अधिकारियों के साथ हुई
Next articleThought of the day ” आज का सुविचार “

LEAVE A REPLY

Please enter your comment!
Please enter your name here