Home Education ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ...

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ

25
0

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ
ਲੁਧਿਆਣਾ, 06 ਜੁਲਾਈ  – ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਹੇਠ, ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪ ਚੱਲ ਰਹੇ ਹਨ।

ਸਮਰ ਕੈਂਪ ਦੀ ਮੁਨਿਟਰਿੰਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਸ. ਬਲਦੇਵ ਸਿੰਘ ਵੱਲੋਂ ਸ.ਪ.ਸ. ਕਿਲਾ ਰਾਏਪੁਰ, ਸ.ਪ.ਸ. ਪੋਹੀੜ ਅਤੇ ਸ.ਪ.ਸ. ਜਗੇੜਾ ਦਾ ਦੌਰਾ ਕੀਤਾ ਗਿਆ।

ਇਸੇ ਤਰ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਸ. ਜਸਵਿੰਦਰ ਸਿੰਘ ਵੱਲੋਂ ਸ.ਸ.ਸ.ਸ. ਬਾੜੇਵਾਲ, ਬੀਰਮੀ ਅਤੇ ਸ.ਸ.ਸ.ਸ. ਹੰਬੜਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਸ.ਪ.ਸ. ਰਾਜੇਵਾਲ ਅਤੇ ਸ.ਪ.ਸ. ਉਟਾਲਾਂ ਬਲਾਕ ਸਮਰਾਲਾ ਦੇ ਸਕੂਲਾਂ ਵਿੱਚ ਵਿਜ਼ਿਟ ਕੀਤੀ ਗਈ।

ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਵਲੋਂ ਬੱਚਿਆਂ ਨਾਲ ਸਮਰ ਕੈਂਪ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ ਅਤੇ ਉਨਾਂ ਨੂੰ ਉਤਸ਼ਾਹਿਤ ਕੀਤਾ। ਉਨਾਂ ਦੱਸਿਆ ਕਿ ਸਾਰੇ ਵਿਦਿਆਰਥੀ ਸਮਰ ਕੈਂਪ ਪ੍ਰਤੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਅਧਿਆਪਕਾਂ ਦੁਆਰਾ ਵਧੀਆ ਮਾਹੌਲ ਵਿੱਚ ਰੌਚਕਤਾ ਭਰਭੂਰ ਵਾਤਾਵਰਣ ਬਣਾ ਕੇ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਦੀਆਂ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀ ਦੁਆਰਾ ਰੋਜ਼ਾਨਾ ਗੂਗਲ ਟਰੈਕਰ ਵਿੱਚ ਫੀਡਬੈਕ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮਰ ਕੈਂਪ ਬਹੁਤ ਲਾਹੇਵੰਦ ਸਿੱਧ ਹੋ ਰਹੇ ਹਨ।

Previous articleMLA Grewal, DC and MC Commissioner take stock of the situation as level of buddha nullah rises due to flash floods in upper reaches in upstream districts
Next articleਲੁਧਿਆਣਾ ਪੁਲਿਸ ਵੱਲੋ ਸਕਰੈਪ ਚੋਰੀ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

LEAVE A REPLY

Please enter your comment!
Please enter your name here