Home Election ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ...

ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ – ਜ਼ਿਲ੍ਹਾ ਚੋਣ ਅਫ਼ਸਰ

26
0

ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ – ਜ਼ਿਲ੍ਹਾ ਚੋਣ ਅਫ਼ਸਰ

– ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੀ.ਐਲ.ਓ. ਵੱਲੋਂ 21 ਜੁਲਾਈ ਤੋਂ 21 ਅਗਸਤ 2023 ਤੱਕ ਘਰ-ਘਰ ਜਾ ਕੇ ਕੀਤੀ ਜਾਣੀ ਹੈ ਪੁਸ਼ਟੀ
ਲੁਧਿਆਣਾ, 17 ਜੁਲਾਈ ( ਰਾਜੀਵ ਕੁਮਾਰ ) – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ 21 ਜੁਲਾਈ ਤੋਂ 21 ਅਗਸਤ, 2023 ਤੱਕ ਘਰ-ਘਰ ਜਾ ਕੇ ਮੋਜੂਦਾ ਵੋਟਰ ਸੂਚੀ ਵਿੱਚ ਦਰਜ਼ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ ਅਤੇ ਇਹ ਕੰਮ ਬੂਥ ਲੈਵਲ ਅਫ਼ਸਰ ਮੋਬਾਇਲ ਐਪ ਰਾਹੀਂ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01.1.2024 ਦੇ ਅਧਾਰ ‘ਤੇ 17 ਅਕਤੂਬਰ, 2023 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ 17 ਅਕਤੂਬਰ ਤੋਂ 30 ਅਕਤੂਬਰ ਤੱਕ ਆਮ ਜਨਤਾਂ ਪਾਸੋਂ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ।

ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰ.8 ਭਰਿਆ ਜਾ ਸਕਦਾ ਹੈ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਫ਼ਾਰਮ ਨੰ. 8 ਏ ਜ਼ੋ ਕਿ ਇੱਕੋ ਹੀ ਵਿਧਾਨ ਸਭਾ ਹਲਕੇੇ ਵਿੱਚ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਵੋਟ ਤਬਦੀਲ ਕਰਨ ਲਈ ਵਰਤਿਆ ਜਾਂਦਾ ਸੀ, ਨੂੰ ਖ਼ਤਮ ਕਰਕੇ ਹੁਣ ਫ਼ਾਰਮ ਨੰ.8 ਵਿੱਚ ਹੀ ਇੱਕਠਾ ਕਰ ਦਿੱਤਾ ਗਿਆ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇ ਲਈ ਫ਼ਾਰਮ ਨੰ.8 ਭਰਿਆ ਜਾਵੇਗਾ। ਇਸ ਤੋਂ ਇਲਾਵਾ ਯੋਗਤਾ ਮਿਤੀ 01 ਅਕਤੂਬਰ 2023, 01 ਅਪ੍ਰੈਲ 2024, 01 ਜੁਲਾਈ 2024 ਅਤੇ 01 ਅਕਤੂਬਰ 2024 ਦੇ ਅਧਾਰ ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਹਨਾਂ ਦੇ ਵੇਰਵੇ ਅਡਵਾਂਸ਼ ਵਿੱਚ ਇੱਕਤਰ ਕੀਤੇ ਜਾਣਗੇ।

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਇਟ ਡ VOTER PORTAL ਜਾਂ VOTER HELPLINE Mobile App. ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਔਕੜ ਪੇਸ਼ ਆ ਰਹੀ ਹੈ ਤਾਂ ਹਰ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰ.1950 ‘ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 21 ਅਕਤੂਬਰ, 2023 (ਦਿਨ ਸ਼ਨੀਵਾਰ), 22 ਅਕਤੂਬਰ (ਦਿਨ ਐਤਵਾਰ) ਅਤੇ 18 ਨਵੰਬਰ (ਦਿਨ ਸ਼ਨੀਵਾਰ) ਅਤੇ 19 ਨਵੰਬਰ (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਦੋਰਾਨ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਸਮੇਂ ਦੋਰਾਨ ਪ੍ਰਾਪਤ ਕੀਤੇ ਗਏ ਫ਼ਾਰਮਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 17 ਅਕਤੂਬਰ ਤੋਂ 26 ਦਸੰਬਰ, 2023 ਤੱਕ ਕੀਤਾ ਜਾਵੇਗਾ।ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 05 ਜਨਵਰੀ, 2024 ਨੂੰ ਕੀਤੀ ਜਾਵੇਗੀ ।
ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 20 ਅਗਸਤ ਤੋਂ 20 ਸਤੰਬਰ, 2023 ਤੱਕ ਕੀਤੀ ਜਾਣੀ ਹੈ। ਪੋਲਿੰਗ ਸਟੇਸ਼ਨ ਦੀ ਕਟੌਤੀ ਸੀਮਾ 1500 ਵੋਟਰ ਰੱਖੀ ਗਈ ਹੈ।ਜਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2952 ਹੈ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਵੇਗੀ ।
ਇਸ ਸਬੰਧੀ ਆਮ ਜਨਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੂਥ ਲੈਵਲ ਅਫ਼ਸਰ ਦੁਆਰਾ ਵੋਟਰਾਂ ਦੀ ਵੈਰੀਫਿਕੇਸ਼ਨ ਕਰਨ ਲਈ ਕੀਤੇ ਜਾਣ ਵਾਲੇ ਡੋਰ ਟੂ ਡੋਰ ਸਰਵੇ ਦੋਰਾਨ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ

 

Previous articleਈ-ਰਿਕਸ਼ਾ ਵਿੱਚ ਸਵਾਰੀਆਂ ਬਿਠਾ ਕੇ ਸਵਾਰੀਆਂ ਪਾਸੋ ਲੁੱਟ-ਖੋਹ ਦੀਆ ਵਾਰਦਾਤਾਂ ਅਤੇ ਚੋਰੀਆਂ ਕਰਨ ਵਾਲਾ ਦੋਸ਼ੀ ਕਾਬੂ
Next articleਪਤੀ ਤੇ ਬੇਟੇ ਨੇ ਬਜ਼ੁਰਗ ਮਾਤਾ ਨੂੰ ਕੱਢਿਆ ਸੀ ਘਰੋਂ ਬਾਹਰ : ਤਹਿਸੀਲ-ਦਸੂਹਾ ਜ਼ਿਲ੍ਹਾ -ਹੁਸ਼ਿਆਰਪੁਰ

LEAVE A REPLY

Please enter your comment!
Please enter your name here