Home Chandigarh ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

41
0

ਵਿਜੀਲੈਂਸ ਬਿਊਰੋ, ਪੰਜਾਬ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਚੰਡੀਗੜ੍ਹ, 21 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ‘ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਰਿਪੋਰਟ :  ਪੱਤਰਕਾਰ ਰਾਜੀਵ ਕੁਮਾਰ 

Previous articleविजीलैंस ने 20 हज़ार रुपए रिश्वत लेते हुये ए. एस. आई. को किया काबू
Next article95 ਗ੍ਰਾਮ ਹੈਰੋਇਨ, 25 ਖਾਲੀ ਜਿਪ ਲਾਕ ਮੋਮੀ ਲਿਫਾਫੀਆਂ ਅਤੇ ਇਲੈਕਟ੍ਰਾਨਿਕ ਕੰਡਾ ਸਮੇਤ 01 ਦੋਸ਼ੀ ਕਾਬੂ

LEAVE A REPLY

Please enter your comment!
Please enter your name here