Home Health ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਜਾ ਰਹੇ ਵਿਸ਼ੇਸ਼ ਮੈਡੀਕਲ...

ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਜਾ ਰਹੇ ਵਿਸ਼ੇਸ਼ ਮੈਡੀਕਲ ਕੈਪ :-ਸਿਵਲ ਸਰਜਨ

49
0
  • ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਜਾ ਰਹੇ ਵਿਸ਼ੇਸ਼ ਮੈਡੀਕਲ ਕੈਪ :-ਸਿਵਲ ਸਰਜਨ

– ਕਿਹਾ! ਬਾਹਰ ਦਾ ਖਾਣਾ ਖਾਣ ਤੋਂ ਵੀ ਕੀਤਾ ਜਾਵੇ ਪ੍ਰਹੇਜ਼

ਲੁਧਿਆਣਾ, 21 ਜੁਲਾਈ( ਰਾਜੀਵ ਕੁਮਾਰ )  ਜ਼ਿਲ੍ਹੇ ਦੇ ਕੁਝ ਇਲਾਕਿਆ ਵਿਚ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਕੁਝ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਵਿਚ ਬਿਮਾਰੀਆਂ ਪ੍ਰਤੀ ਜਿੱਥੇ ਮਾਸ ਮੀਡੀਆ ਟੀਮ ਵਲੋ ਜਾਗਰੁਕ ਕੀਤਾ ਜਾ ਰਿਹਾ ਹੈ ਉਥੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਜਾ ਰਹੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਹੁਣ ਹੜ੍ਹਾਂ ਦਾ ਪਾਣੀ ਘਟਣ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਮੈਡੀਕਲ ਚੈਕਅਪ ਕੈਂਪ ਲਾਏ ਜਾ ਰਹੇ ਹਨ ਜਿਸਦੇ ਤਹਿਤ ਅੱਜ ਦਿਨ ਸ਼ੁਕਰਵਾਰ ਨੂੰ ਭਾਮੀਆਂ ਸਥਿਤ ਅਮਰ ਕਲੌਨੀ ਵਿੱਚ ਵਿਸ਼ੇਸ ਤੌਰ ‘ਤੇ ਮੈਡੀਕਲ ਕੈਪ ਲਗਾਇਆ ਗਿਆ, ਜਿਸ ਵਿਚ ਆਮ ਲੋਕਾਂ ਦਾ ਚੈਕਅਪ ਕੀਤਾ ਗਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। 

ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਵਲੋ ਮੈਡੀਕਲ ਕੈਂਪ ਲਾਏ ਜਾ ਰਹੇ ਹਨ ਤਾਂ ਕਿ ਹੜ੍ਹ ਦਾ ਪਾਣੀ ਘਟਣ ਤੋ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਪਾਣੀ ਨਾਲ ਚਮੜੀ ਦੀਆਂ ਬਿਮਾਰੀਆਂ, ਅੰਤੜੀ ਰੋਗ, ਡੇਂਗੂ, ਮਲੇਰੀਆ, ਹੈਪਾਟਾਈਟਸ ਆਦਿ ਬਿਮਾਰੀਆਂ ਹੋ ਸਕਦੀਆ ਹਨ। ਉਨ੍ਹਾਂ ਦੱਸਿਆ ਕਿ ਪਾਣੀ ਨੂੰ ਪੀਣ ਤੋ ਪਹਿਲਾ ਚੰਗੀ ਤਰ੍ਹਾ ਉਬਾਲ ਕੇ ਠੰਢਾ ਕਰਕੇ ਪੀਣ ਲਈ ਵਰਤਿਆ ਜਾਵੇ, ਤਾਜ਼ਾ ਅਤੇ ਸਾਫ ਸੁਥਰਾ ਭੋਜਨ ਲਿਆ ਜਾਵੇ ਅਤੇ ਬਾਸੀ ਖਾਣਾ ਅਤੇ ਗਲੇ ਸੜੇ ਫਲ ਅਤੇ ਸਬਜ਼ੀਆਂ ਖਾਣ ਤੋਂ ਗੁਰੇਜ ਕੀਤਾ ਜਾਵੇ।  ਬਿਮਾਰੀਆਂ ਦੇ ਬਚਾਅ ਲਈ ਖਾਣਾ ਖਾਣ ਤੋ ਪਹਿਲਾ ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਪਾਣੀ ਨਾਲ ਧੋਇਆ ਜਾਵੇ।

 

Previous articleਪਤੀ ਤੇ ਬੇਟੇ ਨੇ ਬਜ਼ੁਰਗ ਮਾਤਾ ਨੂੰ ਕੱਢਿਆ ਸੀ ਘਰੋਂ ਬਾਹਰ : ਤਹਿਸੀਲ-ਦਸੂਹਾ ਜ਼ਿਲ੍ਹਾ -ਹੁਸ਼ਿਆਰਪੁਰ
Next articleਜ਼ਿਲ੍ਹਾ ਪ੍ਰਧਾਨ/ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਆਪ ਦਾ ਚੌਣ ਪ੍ਰਚਾਰ ਕਰਨ ਲਈ ਆਪਣੀ ਟੀਮ ਨਾਲ ਗਵਾਲੀਅਰ ਲਈ ਰਵਾਨਾ

LEAVE A REPLY

Please enter your comment!
Please enter your name here