ਲੁਧਿਆਣਾ ਪੁਲਿਸ ਵੱਲੋ ਇੱਕ ਹੋਰ ਮੋਬਾਇਲ ਚੋਰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਸ੍ਰੀ ਮਨਦੀਪ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਜਸਕਿਰਨਜੀਤ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ,ਸ੍ਰੀ ਤੁਸ਼ਾਰ ਗੁਪਤਾ ਏ.ਡੀ.ਸੀ.ਪੀ-4, ਸ੍ਰੀ ਮੁਰਾਦ ਜਸਵੀਰ ਸਿੰਘ ਗਿੱਲ ਏ.ਸੀ.ਪੀ ਇੰਡਸਟਰੀ ਏਰੀਆ-ਏ ਲੁਧਿਆਣਾ ਦੀਆਂ ਹਦਾਇਤਾਂ ਮੁਤਾਬਿਕ ਇੰਸ: ਅਮਨਦੀਪ ਸਿੰਘ ਬਰਾੜ ਮੁੱਖ ਅਫਸਰ ਥਾਣਾ ਫੋਕਲ ਪੁਆਇੰਟ ਲੁਧਿਆਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੂੰ ਮੁਖਬਰੀ ਮਿਲਣ ਦੇ ਅਧਾਰ ਤੇ ਰਮਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ ਲੁਧਿਆਣਾ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਇਸ ਪਾਸੋ 07 ਮੋਬਾਇਲ ਫੋਨ ਵੱਖ-ਵੱਖ ਮਾਰਕਾ ਦੇ ਬ੍ਰਾਮਦ ਕੀਤੇ ਕ੍ਰਾਈਮ ਟ੍ਰੈਕਰਸ 24×7 ਟੀਮ ਨਾਲ ਗੱਲ ਕਰਦੇ ਹੋਏ ਮੁੱਖ ਅਫਸਰ ਥਾਣਾ ਫੋਕਲ ਪੁਆਇੰਟ,ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਨੂੰ ਮੁਖਬਰੀ ਮਿਲੀ ਕਿ ਰਮਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ ਲੁਧਿਆਣਾ ਜੋ ਰਾਤ ਸਮੇ ਸੁੱਤੇ ਪਏ ਲੋਕਾਂ ਦੇ ਮੋਬਾਇਲ ਫੋਨ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਚੋਰੀ ਦੇ ਮੋਬਾਇਲ ਫੋਨ ਵੇਚਣ ਲਈ ਯਾਰਡ ਚੌਕ ਤੋ ਵੀਰ ਪੈਲੇਸ ਜਮਾਲਪੁਰ ਨੂੰ ਪੈਦਲ ਜਾ ਰਿਹਾ ਹੈ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 94 ਮਿਤੀ 07/07/2023 ਅ/ਧ 379-ਭਾ:ਦੰਡ ਥਾਣਾ ਫੋਕਲ ਪੁਆਇੰਟ ਲੁਧਿਆਣਾ ਦਰਜ ਕਰਵਾ ਕੇ ਮੁਸੱਮੀ ਰਮਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ ਲੁਧਿਆਣਾ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਇਸ ਪਾਸੋ 07 ਮੋਬਾਇਲ ਫੋਨ ਵੱਖ-ਵੱਖ ਮਾਰਕਾ ਦੇ ਬ੍ਰਾਮਦ ਕੀਤੇ ਗਏ। ਮੁਕੱਦਮਾ ਵਿੱਚ ਜੁਰਮ 411 ਭਾ:ਦੰਡ ਦਾ ਵਾਧਾ ਕੀਤਾ ਗਿਆ।
ਤਰੀਕਾ ਵਾਰਦਾਤ :- ਦੋਸੀ ਰਮਨ ਕੁਮਾਰ ਨੇ ਆਪਣੀ ਮੁੱਢਲੀ ਪੁੱਛਗਿੱਛ ਪਰ ਦੱਸਿਆ ਕਿ ਜੋ ਪ੍ਰਵਾਸੀ ਮਜਦੂਰ ਰਾਤ
ਦੀ ਡਿਊਟੀ ਕਰਕੇ ਘਰ ਆ ਕੇ ਸੌ ਜਾਂਦੇ ਸਨ। ਮੈਂ ਉਹਨਾਂ ਦੇ ਮੋਬਾਇਲ ਫੋਨ ਚੋਰੀ ਕਰਕੇ ਅੱਗੇ ਵੇਚ ਦਿੰਦਾ ਸੀ।