Home Punjab Ludhiana Prohibition order issued on the sale, store and use of China Made...

Prohibition order issued on the sale, store and use of China Made Door within the limits of Police Commissionerate Ludhiana.

78
0

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇੇ ਪਾਬੰਦੀ ਹੁਕਮ ਜਾਰੀ

ਲੁਧਿਆਣਾ, 12 ਅਗਸਤ – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਚਾਇਨਾ ਮੇਡ ਡੋਰ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆਂ ਚਾਇਨਾ ਮੇਡ ਜਾਂ ਹੋਰ ਡੋਰਾਂ ਜੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ) ਦੀ ਵਿਕਰੀ ਕਰਨ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ ‘ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆ ਚਾਈਨਾ ਮੇਡ ਜਾਂ ਹੋਰ ਡੋਰਾਂ ਜਂੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ), ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮੰਦਭਾਗੀ ਘਟਨਾ ਵਾਪਰ ਸਕਦੀ ਹੈ।
ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਉਨ੍ਹਾਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਜੁਰਮ ਅ/ਧ 05 ਵਾਤਾਵਰਨ ਪ੍ਰੋਟੈਕਸ਼ਨ ਐਕਟ 1986 ਅਤੇ 188 ਭ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲੀ ਵਿੱਚ ਲਿਆਂਦੀ ਜਾਵੇਗੀ।
ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Previous articleਵਿਧਾਇਕ ਤਰੁਨਪ੍ਰੀਤ ਸੌਦ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ  ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ
Next article100% attendance, 24 Questions & 3 Mentions in Zero Hour: Arora’s performance in RS Monsoon Session 2023

LEAVE A REPLY

Please enter your comment!
Please enter your name here