Home Punjab Ludhiana ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ਦੇ ਪਾਰਕਾਂ ‘ਚ ਓਪਨ ਜਿੰਮ ਸਥਾਪਤ... PunjabLudhianaAAP PartyMLA Madan Lal Baga (Aap)PoliticsPunjabi ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ਦੇ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ By rajiv - 30/09/2023 48 0 FacebookTwitterPinterestWhatsApp ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ਦੇ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ – ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕਾਂ ਦਾ ਸੁੰਦਰੀਕਰਨ – ਵਿਧਾਇਕ ਬੱਗਾ ਲੁਧਿਆਣਾ, 30 ਸਤੰਬਰ – ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਨਿਊ ਸ਼ਿਵਪੁਰੀ ਇਲਾਕੇ ਦੇ 7 ਪਾਰਕਾਂ ਵਿੱਚ ਓਪਨ ਜਿੰਮ ਸਥਾਪਤ ਕਰਨ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਸ਼ਹਿਰ ਨਿਵਾਸੀਆਂ ਦੀ ਮੰਗ ਅਨੁਸਾਰ ਜਿੱਥੇ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ ‘ਤੇ ਓਪਨ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।