ਵਿਧਾਇਕ ਗਰੇਵਾਲ ਵਲੋਂ ਵਾਰਡ ਨੂੰ 7, 10 ਤੇ 12 ਦੀ ਸਾਂਝੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
– ਸੁਭਾਸ਼ ਨਗਰ ਦੀ ਮੁੱਖ ਸੜ੍ਹਕ ‘ਤੇ 39 ਲੱਖ ਰੁਪਏ ਦੀ ਆਵੇਗੀ ਲਾਗਤ
– ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ, ਸਿਹਤ ਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਟੀਚਾ – ਦਲਜੀਤ ਸਿੰਘ ਗਰੇਵਾਲ ਭੋਲਾ
ਲੁਧਿਆਣਾ, 20 ਨਵੰਬਰ (ਰਾਜੀਵ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ
ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 7, 1
0 ਅਤੇ 12 ਦੀ ਸਾਂਝੀ, ਸੁਭਾਸ਼ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ.
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਅੱਜ ਵਾਰਡ ਨੰਬਰ 7, 10 ਅਤੇ 12 ਦੀ ਸਾਂਝੀ ਸੜਕ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਸੜਕ ਦੇ ਨਿਰਮਾਣ ਕਾਰਜਾਂ ਤੇ ਕਰੀਬ 39 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਮੁਕੰਮਲ ਹੋਣ ‘ਤੇ ਨਾਲ ਲੱਗਦੇ ਵਾਰਡਾਂ ਦੇ ਵਸਨੀਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ.
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਦੇ ਨਾਲ – ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਹਨਾਂ ਕਿਹਾ ਕਿ ਹਲਕੇ ਅੰਦਰ ਪਹਿਲਾਂ ਤੋਂ ਹੀ ਸੱਤ ਕਲੀਨਿਕ ਚੱਲ ਰਹੇ ਹਨ ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲ ਰਿਹਾ ਹੈ.
ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਹਲਕੇ ਅੰਦਰ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾਓ ਤਾਂ ਜੋ ਤੁਹਾਡੇ ਹਲਕੇ ਦਾ ਹੋਰ ਵੀ ਵਿਕਾਸ ਹੋ ਸਕੇ।
ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੋ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਹੋ ਰਹੇ ਹਨ, ਉਸ ਲਈ ਉਹ ਹਲਕਾ ਵਿਧਾਇਕ ਦੇ ਨਾਲ- ਨਾਲ ਸਮੁੱਚੀ ਆਮ ਆਦਮੀ ਪਾਰਟੀ ਦੇ ਧੰਨਵਾਦੀ ਹਨ.
ਇਸ ਮੌਕੇ ਮੈਡਮ ਇੰਦਰਜੀਤ ਕੌਰ, ਚੌਧਰੀ ਚਮਨ ਲਾਲ, ਰਵਿੰਦਰ ਸਿੰਘ ਰਾਜੂ, ਭੂਸ਼ਣ ਸ਼ਰਮਾ, ਅਵਤਾਰ ਦਿਉਲ, ਸੁਰਜੀਤ ਠੇਕੇਦਾਰ, ਗੁਰਦੀਪ ਸਿੰਘ ਬਿੱਲਾ, ਇੰਦਰਜੀਤ ਵਿੱਕੀ, ਕਾਜਲ ਮਲਹੋਤਰਾ, ਮੀਨਾ ਕੁਮਾਰੀ, ਰੋਹਿਤ ਕੇ ਕੇ ਅਰੋੜਾ, ਮੀਨਾਕਸ਼ੀ, ਕਮਲਜੀਤ ਕੌਰ, ਵਿਜੇ ਗੋਗਨਾ, ਰਮੇਸ਼ ਘਈ, ਪਰਮਾਨੰਦ, ਡਾਕਟਰ ਭਾਰਤੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਹਾਜ਼ਰ ਸਨ।