Home AAP Party – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਗਰੇਵਾਲ ਵਲੋਂ ਹਲਕਾ ਪੂਰਬੀ... AAP PartyDharmikDPRO LUDHIANAGovt of PunjabPunjabLudhianaMLA Daljit Singh GrewalPoliticsPunjabiRAJIV KUMAR EDITOR IN CHIEFRAJIV KUMAR JOURNALISTReligion – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਗਰੇਵਾਲ ਵਲੋਂ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਰਵਾਨਾ – ਕਿਹਾ! ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਦਮਦਮਾ ਸਾਹਿਬ ਹੋਣਗੀਆਂ ਨਤਮਸਤਕ By rajiv - 13/01/2024 29 0 FacebookTwitterPinterestWhatsApp – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਗਰੇਵਾਲ ਵਲੋਂ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਰਵਾਨਾ – ਕਿਹਾ! ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਦਮਦਮਾ ਸਾਹਿਬ ਹੋਣਗੀਆਂ ਨਤਮਸਤਕ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਲਾਗਾਯੋਗ ਕਦਮ – ਵਿਧਾਇਕ ਦਲਜੀਤ ਸਿੰਘ ਗਰੇਵਾਲ ਲੁਧਿਆਣਾ, 12 ਜਨਵਰੀ – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਪੂਰਬੀ ਤੋਂ ਸੰਗਤਾਂ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਜੀ ਅਤੇ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਕਾਰਨਾਂ ਕਰਕੇ ਗੁਰੂ ਘਰਾਂ ਗੁਰੂ ਧਾਮਾਂ ਦੇ ਦਰਸ਼ਨਾਂ ਤੋਂ ਅਸਮਰੱਥ ਸੂਬਾ ਵਾਸੀਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਜੋ ਕਿ ਸੂਬਾ ਸਰਕਾਰ ਦਾ ਸਲਾਘਾਯੋਗ ਕਦਮ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸੇ ਸਕੀਮ ਤਹਿਤ ਬੀਤੇ ਕੱਲ੍ਹ ਹਲਕਾ ਪੂਰਬੀ ਤੋਂ ਸ੍ਰੀ ਦਰਬਾਰ ਸਾਹਿਬ ਅਤੇ ਦਮਦਮਾ ਸਾਹਿਬ ਲਈ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ ਹੈ ਜੋ ਗੁਰੂ ਸਾਹਿਬ ਦੇ ਦਰਸ਼ਨ ਕਰ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕਾ ਪੂਰਬੀ ਤੋਂ ਵੱਖ ਵੱਖ ਤੀਰਥ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਕੀਤੀਆਂ ਜਾਣਗੀਆਂ। ਇਸ ਮੌਕੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੀਆਂ ਸੰਗਤਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਵਿਧਾਇਕ ਗਰੇਵਾਲ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਰਾਜ ਗਰੇਵਾਲ, ਪੱਪੂ ਗਰੇਵਾਲ, ਦਫਤਰ ਇੰਚਾਰਜ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।