Home AAP Party ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ – DBEE The placement camp...

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ – DBEE The placement camp will be organized tomorrow

46
0

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 13 ਜੂਨ  – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 14 ਜੂਨ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਸ ਵਿੱਚ ਐਕਸਿਸ ਬੈਂਕ, ਪੀ.ਵੀ.ਆਰ. ਇਨੋਕਸ, ਵਾਸਟ ਲਿੰਕਰਜ਼, ਪੁਖਰਾਜ ਹੈਲਥ ਕੇਅਰ, ਵੈਸਟ ਸਾਈਡ ਟਰੈਂਡ ਆਦਿ ਕੰਪਨਿਆਂ ਭਾਗ ਲੈ ਰਹੀਆਂ ਹਨ।
ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਨਿਰਧਾਰਿਤ ਕੀਤੀ ਗਈ ਹੈ।
ਉਮੀਦਵਾਰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (ਤਿੰਨ ਸੈਟ) ਲੈ ਕੇ ਪਹੁੰਚਣ। ਜੇਕਰ ਉਮੀਦਵਾਰ ਆਪਣਾ ਨਾਮ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Previous articleਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ – ਮ੍ਰਿਤਕਾਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਵੀ ਕੀਤਾ ਐਲਾਨ
Next articleਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ – Inauguration of new tubewell in ward number 41 by MLA Sidhu

LEAVE A REPLY

Please enter your comment!
Please enter your name here