Home AAP Party – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ...

– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ -ਕਿਹਾ! ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਾਉਣਾ ਯਕੀਨੀ ਬਣਾਉਣ

92
0

– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ –
ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
-ਕਿਹਾ! ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਾਉਣਾ ਯਕੀਨੀ ਬਣਾਉਣ

ਲੁਧਿਆਣਾ, 28 ਦਸੰਬਰ – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸ਼ਰਧਾਲੂਆਂ ਦਾ ਦੂਸਰਾ ਜੱਥਾ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਅੱਜ ਹਲਕਾ ਉੱਤਰੀ ਤੋਂ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਹੈ।

ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਵਿਧਾਇਕ ਬੱਗਾ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ  ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ।

Previous articleलुधियाना में खत्म-ए-नबूवत कॉन्फ्रेंस का आयोजन, हजारों मुसलमानों ने हिस्सा लिया – देश में छुपे गद्दारों को बेनकाब करने की जरूरत : शाही इमाम पंजाब -There is a need to expose the traitors hiding in the country: Shahi Imam Punjab
Next articleਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ-GNE by MLA Sidhu Commencement of interlocking tiling work along College Road

LEAVE A REPLY

Please enter your comment!
Please enter your name here