Home AAP Party ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ... AAP PartyDharmikPunjabLudhianaMLA Rajinderpal Kaur ChhinaPoliticsPunjabiReligion ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ – ਵਾਰਡ ਨੰਬਰ 43 ਤੋਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਂ ਚਿੰਤਪੁਰਨੀ ਵਿਖੇ ਹੋਣਗੀਆਂ ਨਤਮਸਤਕ By rajiv - 30/12/2023 32 0 FacebookTwitterPinterestWhatsApp – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ – ਵਾਰਡ ਨੰਬਰ 43 ਤੋਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਂ ਚਿੰਤਪੁਰਨੀ ਵਿਖੇ ਹੋਣਗੀਆਂ ਨਤਮਸਤਕ ਲੁਧਿਆਣਾ, 30 ਦਸੰਬਰ ( ਰਾਜੀਵ ਕੁਮਾਰ ) – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਮਾਂ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਵਾਉਣ ਤੋਂ ਬਾਅਦ ਸ਼੍ਰੀ ਨੈਣਾ ਦੇਵੀ ਮੰਦਿਰ ਅਤੇ ਫਿਰ ਮਾਤਾ ਚਿੰਤਪੁਰਨੀ ਦੇ ਦੁਆਰ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।