Home Crime News ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ 65...

ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ 65 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕੀਤਾ ਕਾਬੂ

214
0

ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ 65 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕੀਤਾ ਕਾਬੂ

ਸ਼੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ, ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸ਼੍ਰੀ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. DCP ਇੰਨਵੈਟੀਗੇਸ਼ਨ ਲੁਧਿਆਣਾ, ਰੁਪਿੰਦਰ ਕੌਰ ਸਰਾਂ, ਪੀ.ਪੀ.ਐਸ.ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-1 ਕਮ ਇੰਨਵੈਟੀਗੇਸ਼ਨ ਲੁਧਿਆਣਾ, ACP ਅਸ਼ੋਕ ਕੁਮਾਰ PPS/PBI NDPS CUM NARCOTIC ਲੁਧਿਆਣਾ ਅਤੇ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਸਾਹਨੇਵਾਲ ਲੁਧਿਆਣਾ ਦੇ ਏਰੀਆ ਵਿੱਚੋ 65 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ ਮਿਤੀ 09-07-2023 ਨੂੰ ਦੌਰਾਨੇ
ਮੱਲੀ ਚੌਕ ਥਾਣਾ ਸਾਹਨੇਵਾਲ, ਲੁਧਿਆਣਾ ਤੋ ਦੋਸ਼ੀ ਵਿਜੈ ਕੁਮਾਰ ਉਰਫ ਕਾਲਾ ਪੁੱਤਰ ਰਾਮ ਲਾਲ ਵਾਸੀ ਗਲੀ ਨੰ.5/6 ਮੁਹੱਲਾ ਨਿਊ ਸਤਗੁਰੂ ਨਗਰ ਥਾਣਾ ਸਾਹਨੇਵਾਲ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੀ ਜਾਬਤੇ ਅਨੁਸਾਰ ਤਲਾਸ਼ੀ ਅਮਲ ਵਿੱਚ ਲਿਆ ਕੇ ਉਸ ਦੇ ਕਬਜਾ ਵਿਚੋ 65 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਦੋਸ਼ੀ ਦੇ ਬਰਖਿਲਾਫ ਮੁਕੱਦਮਾ ਨੰ. 175 ਮਿਤੀ 09/07/2023 ਜੁਰਮ 21B.61-85 NDPS Act ਥਾਣਾ ਸਾਹਨੇਵਾਲ ਲੁਧਿਆਣਾ ਦਰਜ ਰਜਿਸਟਰ ਕਰਵਾਇਆ ਅਤੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ 01 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਜੇ ਕੁਮਾਰ ਉਰਫ ਕਾਲਾ ਦੇ ਬਰਖਿਲਾਫ ਪਹਿਲਾ ਵੀ ਮੁਕੱਦਮਾ ਨੰ 249/21 ਅ/ਧ 379,411 ਭ/ਦ ਥਾਣਾ ਸਾਹਨੇਵਾਲ ਲੁਧਿਆਣਾ,ਮੁਕੱਦਮਾ ਨੰਬਰ 09 ਮਿਤੀ 12-1-2023 ਅ/ਧ21ਬੀ.61.85 ਐਨ.ਡੀ.ਪੀ.ਐਸ ਐਕਟ ਥਾਣਾ ਸਾਹਨੇਵਾਲ ਲੁਧਿਆਣਾ ਵਿਖੇ ਦਰਜ ਹਨ

ਰਿਪੋਰਟ : ਪੱਤਰਕਾਰ ਰਾਜੀਵ ਕੁਮਾਰ (ਕ੍ਰਾਈਮ ਟ੍ਰੈਕਰਸ 24×7 )

 

Previous articleਥਾਣਾ ਡਵੀਜ਼ਨ ਨੰਬਰ-6,ਚੌਕੀ ਸ਼ੇਰਪੁਰ ਦੀ ਪੁਲਿਸ ਪਾਰਟੀ ਨੇ ਲੁਧਿਆਣਾ ਸ਼ਹਿਰ ਅੰਦਰ ਕਿਸੇ ਵੱਡੇ ਵਿੱਤੀ ਅਦਾਰੇ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਗੈਂਗ ਦੇ 4,ਮੈਂਬਰ ਹਥਿਆਰਾ/ਵਹੀਕਲਾ ਸਮੇਤ ਕੀਤੇ ਕਾਬੂ
Next articleਮਾਲੇਰਕੋਟਲਾ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਚੌਕਸ ਹੈ।

LEAVE A REPLY

Please enter your comment!
Please enter your name here