Home AAP Party ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸ਼ੇਰਪੁਰ ਮੇਨ ਮਾਰਕੀਟ ਦੀਆਂ ਸੜਕਾਂ ਦੇ ਨਿਰਮਾਣ... AAP PartyPunjabLudhianaMLA Rajinderpal Kaur ChhinaPoliticsPunjabi ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸ਼ੇਰਪੁਰ ਮੇਨ ਮਾਰਕੀਟ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ By rajiv - 30/09/2023 390 0 FacebookTwitterPinterestWhatsApp ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸ਼ੇਰਪੁਰ ਮੇਨ ਮਾਰਕੀਟ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰੀਬ 66 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਵਸਨੀਕਾਂ ਨੂੰ ਮਿਲੇਗੀ ਰਾਹਤ ਬੀਤੇ 25 ਸਾਲਾਂ ਤੋਂ ਇਲਾਕੇ ਦੀ ਨਹੀਂ ਲਈ ਕਿਸੇ ਸਾਰ – ਵਿਧਾਇਕ ਛੀਨਾ ਲੁਧਿਆਣਾ, 29 ਸਤੰਬਰ ( ਰਾਜੀਵ ਕੁਮਾਰ ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸਥਾਨਕ ਸ਼ੇਰਪੁਰ ਮੇਨ ਮਾਰਕੀਟ ਦੀਆਂ ਸੜਕਾਂ ਨੂੰ ਆਰ.ਸੀ.ਸੀ. ਰੋਡ ਦੇ ਨਾਲ ਮਿਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਛੀਨਾ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪ੍ਰੋਜੈਕਟ ਤੇ ਕਰੀਬ 66 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਬੀਤੇ 25 ਸਾਲਾਂ ਤੋਂ ਇਹ ਪ੍ਰੋਜੈਕਟ ਲਟਕਿਆ ਹੋਇਆ ਸੀ ਜਿਸ ਕਾਰਨ ਸੜਕਾਂ ਦਾ ਕੰਮ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਇਲਾਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਪੂਰੀ ਕਰਦਿਆਂ ਅੱਜ ਇਹਨਾਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਇਸ ਸੜਕ ਦੇ ਨਿਰਮਾਣ ਦੇ ਨਾਲ ਜਿੱਥੇ ਇਲਾਕੇ ਦੀ ਸੜਕ ਕਨੈਕਟੀਵਿਟੀ ਹੋਰ ਵੱਧ ਜਾਵੇਗੀ ਨਾਲ ਹੀ ਲੋਕਾਂ ਨੂੰ ਵੀ ਕਾਫੀ ਸੁਵਿਧਾਵਾਂ ਮਿਲਣਗੀਆਂ ਕਿਉਂਕਿ ਸੜਕ ਦੀ ਹਾਲਤ ਕਾਫੀ ਖਰਾਬ ਸੀ।ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ ਜਿਨਾਂ ਨੂੰ ਵਿਧਾਇਕ ਛੀਨਾ ਵਲੋਂ ਪ੍ਰੋਜੈਕਟ ਨੂੰ ਤੈਅ ਸਮੇਂ ਦੇ ਵਿੱਚ ਪੂਰਾ ਕਰਨ ਦੇ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਵੇਲੇ ਲੋਕਾਂ ਨੂੰ ਮੁਸ਼ਕਿਲਾਂ ਨਾ ਆਵੇ ਇਸ ਕਰਕੇ ਅਸੀਂ ਅਫਸਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਮੁਤਾਬਕ ਹੀ ਕੰਮ ਨੇਪਰੇ ਚੜ੍ਹਾਉਣ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਵਲੋਂ ਦੱਖਣੀ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਕੋਈ ਤਰਜੀਹ ਨਹੀਂ ਦਿੱਤੀ ਗਈ। ਉਹ ਇੱਕ ਦੂਜੀ ਪਾਰਟੀਆਂ ਤੇ ਦੂਸ਼ਣਬਾਜ਼ੀ ਦੇ ਚੱਕਰ ਦੇ ਵਿੱਚ ਹੀ ਉਲਝੇ ਰਹੇ ਜਦੋਂਕਿ ਇਸ ਦਾ ਖਾਮਿਆਜਾ ਲੋਕਾਂ ਨੂੰ ਭੁਗਤਣਾ ਪਿਆ ਪਰ ਹੁਣ ਸੂਬੇ ਵਿੱਚ ਲੋਕਾਂ ਦੀ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾ ਰਹੀ ਹੈ।