Home AAP Party ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 52 ‘ਚ ਨਵੇਂ ਟਿਊਬਵੈਲ ਦਾ ਰੱਖਿਆ ਨੀਂਹ...

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 52 ‘ਚ ਨਵੇਂ ਟਿਊਬਵੈਲ ਦਾ ਰੱਖਿਆ ਨੀਂਹ ਪੱਥਰ – MLA Sidhu laid the foundation stone of the new tubewell in ward number 52

324
0

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 52 ‘ਚ ਨਵੇਂ ਟਿਊਬਵੈਲ ਦਾ ਰੱਖਿਆ ਨੀਂਹ ਪੱਥਰ

– ਕਿਹਾ! ਕਰੀਬ 5.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਜਲਦ ਹੋਵੇਗਾ ਕਾਰਜਸ਼ੀਲ


ਲੁਧਿਆਣਾ, 15 ਦਸੰਬਰ (ਰਾਜੀਵ ਕੁਮਾਰ) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 52 ਅਧੀਨ ਜੰਮੂ ਕਲੋਨੀ ਦੀ ਗਲੀ ਨੰਬਰ 8 ਵਿਖੇ 12.50 ਹਾਰਸ ਪਾਵਰ ਟਿਊਬਵੈਲ ਦਾ ਨੀਹਂ ਪੱਥਰ ਰੱਖਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ‘ਤੇ ਕਰੀਬ 5.50 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 52 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੇ ਕਾਰਜ਼ਸ਼ੀਲ ਹੋਣ ਤੋਂ ਬਾਅਦ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਇਸ ਮੌਕੇ ਉਨ੍ਹਾਂ ਮੋਬਾਇਲ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Previous articleThought of the day
Next articleThought of the day

LEAVE A REPLY

Please enter your comment!
Please enter your name here