Home AAP Party ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ • ਲੋਕਾਂ...

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ • ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਦੀ ਕੀਤੀ ਸ਼ਲਾਘਾ, ਮੌਕੇ ‘ਤੇ ਹੀ ਲਿਆ ਸਕੀਮਾਂ ਦਾ ਲਾਭ • ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ ‘ਤੇ ਹੀ ਦਸਤਾਵੇਜ਼ ਕੀਤੇ ਜਾਰੀ

53
0

https://youtu.be/ikRXD7NAU20?si=gEY7GpPdH1-HcKVl

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

• ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਦੀ ਕੀਤੀ ਸ਼ਲਾਘਾ, ਮੌਕੇ ‘ਤੇ ਹੀ ਲਿਆ ਸਕੀਮਾਂ ਦਾ ਲਾਭ

• ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ ‘ਤੇ ਹੀ ਦਸਤਾਵੇਜ਼ ਕੀਤੇ ਜਾਰੀ

ਲੁਧਿਆਣਾ, 25 ਜੂਨ  ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ, “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ”  ਕਾਰਡਾਂ ਤੋਂ ਇਲਾਵਾ ਹੋਰ ਸੇਵਾਵਾਂ ਤੁਰੰਤ ਮਿਲਣ ‘ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਵਿਧਵਾ ਪੈਨਸ਼ਨ ਕਾਰਡ ਲਈ ਅਪਲਾਈ ਕਰਨ ਲਈ ਆਪਣੀ ਮਾਤਾ ਮਮਤਾ ਨਾਲ ਕੈਂਪ ਵਿੱਚ ਪੁੱਜੇ ਭੱਟੀਆਂ ਕਲੋਨੀ ਦੇ ਸ੍ਰੀ ਕਰਨ ਸ਼ਰਮਾ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲੇ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਅੱਧੇ ਘੰਟੇ ਵਿੱਚ ਹੀ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਮਿਲ ਗਿਆ।

ਸਥਾਨਕ ਅਜੀਤ ਨਗਰ ਦੇ ਸ੍ਰੀ ਸੁਰੇਸ਼ ਕੁਮਾਰ ਸ਼ਰਮਾ ਨੇ ਵੀ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ, ਕਿਉਂਕਿ ਉਹ ਬਿਮਾਰੀ ਕਾਰਨ ਸਥਾਨਕ ਦਫ਼ਤਰ ਨਹੀਂ ਜਾ ਸਕੇ ਸਨ।

ਭੱਟੀਆਂ ਵਾਸੀ ਸ੍ਰੀਮਤੀ ਰਾਜ ਰਾਣੀ ਨੇ ਵੀ ਮੌਕੇ ‘ਤੇ ਵਿਧਵਾ ਪੈਨਸ਼ਨ ਮਨਜ਼ੂਰੀ ਪੱਤਰ ਪ੍ਰਾਪਤ ਕੀਤਾ ਅਤੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ਲਾਘਾ ਕੀਤੀ।  ਕੈਂਪ ਵਿੱਚ ਇੱਕ ਘੰਟੇ ਦੇ ਅੰਦਰ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਪ੍ਰਾਪਤ ਕਰਨ ਵਾਲੇ ਹਰਦੀਪ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।  ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਦੀਪਕ ਭਾਟੀਆ ਤੇ ਹੋਰ ਵੀ ਹਾਜ਼ਰ ਸਨ।

ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।

ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਕਿਸੇ ਵੀ ਮਸਲੇ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਰਕਾਰੀ ਸੇਵਾਵਾਂ ਦਾ ਲਾਭ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਜਾ ਕੇ ਹੱਲ ਕਰਨਾ ਹੈ।  ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਇਆ ਜਾਵੇਗਾ।  ਡੀ.ਸੀ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਪ੍ਰਤੀਸ਼ਤ ਵਰਤੋਂ ਹੋਣੀ ਚਾਹੀਦੀ ਹੈ।

 

 

Previous articleCamp under “Sarkar Tuhade Dwar” held in Bhattian People praise Punjab government’s initiative Sarkar Tuhade Dwar, get benefit of schemes on spot MLA Jiwan Singh Sangowal and DC Sakshi Sawhney interact with beneficiaries; issue documents on the spot
Next articleजन्मदिवस की हार्दिक शुभकामनाएं – Wish You A Very Happy Birthday To You Dear Rajesh Sharma

LEAVE A REPLY

Please enter your comment!
Please enter your name here