Home AAP Party ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ  ਛੀਨਾ – ਨਿਗਮ ਅਧਿਕਾਰੀਆਂ...

ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ  ਛੀਨਾ – ਨਿਗਮ ਅਧਿਕਾਰੀਆਂ ਨੂੰ ਸਖ਼ਤ ਲਹਿਜੇ ‘ਚ ਕਿਹਾ! ਸਫਾਈ ਵਿਵਸਥਾ ਨੂੰ ਦਿੱਤੀ ਜਾਵੇ ਵਿਸ਼ੇਸ਼ ਤਵੱਜੋ

105
0

ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ  ਛੀਨਾ
– ਨਿਗਮ ਅਧਿਕਾਰੀਆਂ ਨੂੰ ਸਖ਼ਤ ਲਹਿਜੇ ‘ਚ ਕਿਹਾ! ਸਫਾਈ ਵਿਵਸਥਾ ਨੂੰ ਦਿੱਤੀ ਜਾਵੇ ਵਿਸ਼ੇਸ਼ ਤਵੱਜੋ

ਲੁਧਿਆਣਾ, 07 ਜੂਨ ਰਾਜੀਵ ਕੁਮਾਰ –

– ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ੇਰਪੁਰ ਚੌਂਕ ਦਾ ਜਲਦ ਨਵੀਨੀਕਰਣ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਹਾਂਨਗਰ ਲੁਧਿਆਣਾ ਦੇ ਐਂਟਰੀ ਪੁਆਇੰਟ ‘ਤੇ ਬਣੇ ਕੰਕਰੀਟ ਪਲਾਂਟ ਵਿੱਚੋਂ ਨਿਕਲਣ ਵਾਲੀ ਧੂੜ ਮਿੱਟੀ ਜਿੱਥੇ ਵਾਹਨ ਚਾਲਕਾ ਲਈ ਮੁਸੀਬਤ ਦਾ ਸਵੱਬ ਬਣੀ ਹੋਈ ਹੈ ਉੱਥੇ ਸੀਵਰੇਜ ਦਾ ਗੰਦਾ ਪਾਣੀ ਵੀ ਸੜਕ ‘ਤੇ ਖੜਾ ਰਹਿੰਦਾ ਹੈ। ਚੋਣਾਂ ਦੌਰਾਨ, ਸਥਾਨਕ ਵਸਨੀਕਾਂ ਵੱਲੋਂ ਵੀ ਵਿਧਾਇਕ ਛੀਨਾ ਨੂੰ ਇਸ ਸਬੰਧੀ ਗੁਹਾਰ ਲਗਾਈ ਗਈ ਸੀ ਅਤੇ ਉਨ੍ਹਾਂ ਚੋਣਾਂ ਦੌਰਾਨ ਐਂਟਰੀ ਪੁਆਇੰਟ ‘ਤੇ ਸੁੰਦਰ ਪਾਰਕ ਬਣਾਉਣ ਦਾ ਵਾਅਦਾ ਵੀ ਕੀਤਾ ਸੀ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਜਿਸਦੇ ਤਹਿਤ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਪ੍ਰੋਜੈਕਟ ਦੀ ਜਲਦ ਸ਼ੁਰੂਆਤ ਹੋਵੇਗੀ।

ਵਿਧਾਇਕ ਛੀਨਾ ਵੱਲੋਂ ਅੱਜ ਮੌਕੇ ‘ਤੇ ਨਿਗਮ ਦੇ ਸੀਵਰੇਜ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਥਾਨਕ ਲੋਕਾਂ ਲਈ ਸਵੱਛ ਮਾਹੌਲ ਪ੍ਰਦਾਨ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਕਰੀਟ ਪਲਾਂਟ ਨੂੰ ਇੱਥੋਂ ਜਲਦ ਪਾਸੇ ਕੀਤਾ ਜਾਵੇਗਾ ਅਤੇ ਐਂਟਰੀ ਪੁਆਇੰਟ ‘ਤੇ ਸੁੰਦਰ ਪਾਰਕ ਦਾ ਨਿਰਮਾਣ ਕਰਦਿਆਂ ਫੁੱਲ-ਬੂਟੇ ਤੇ ਫੁਆਰੇ ਲਗਾਏ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਛੀਨਾ ਵੀ ਮੌਜੂਦ ਸਨ।

ਫੋਟੋ ਕੈਪਸ਼ਨ – ਸ਼ੇਰਪੁਰ ਚੌਕ ਵਿਖੇ ਜਾਇਜਾ ਲੈਂਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਤੇ ਆਪ ਆਗੂ ਹਰਪ੍ਰੀਤ ਸਿੰਘ ਛੀਨਾ ਵੀ ਦਿਖਾਈ ਦੇ ਰਹੇ ਹਨ।

Report by –  RAJIV KUMAR JOURNALIST 

—————————-

वीडियो न्यूज़ ओर हर खबरों की अपडेट के लिये हमारे यूट्यूब चैनल को लाइक ओर सब्सक्राइब करें । यूट्यूब लिंक नीचे है

Please like and Subscribe – Crime trackers 24×7 News Channel Link 👇

 

—————————————-

 

Previous articleਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ – ਅਧਿਕਾਰੀਆਂ ਨੂੰ ਭਵਿੱਖ ‘ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ
Next articleਦਿ ਵਰਕਿੰਗ ਰਿਪੋਰਟਜ਼ ਐਸੋਸ਼ੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ * ਪਟਿਆਲਾ ਵਿੱਚ ਹਾਦਸੇ ਚ ਮਾਰੇ ਗਏ ਪੱਤਰਕਾਰ ਦੇ ਪਰਿਵਾਰ ਲਈ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਤੇ ਸਰਕਾਰੀ ਨੌਕਰੀ ਦੀ ਕੀਤੀ ਮੰਗ

LEAVE A REPLY

Please enter your comment!
Please enter your name here