Home AAP Party ਵਿਧਾਇਕ ਬੱਗਾ ਵਲੋਂ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ – ਹਲਕੇ ‘ਚ ਚੱਲ...

ਵਿਧਾਇਕ ਬੱਗਾ ਵਲੋਂ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ – ਹਲਕੇ ‘ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਕਿਹਾ – ਲੁਧਿਆਣਵੀਆਂ ਨੂੰ ਪੀਣ ਲਈ ਸੰਭਾਵੀ ਨਹਿਰੀ ਪਾਣੀ ਪ੍ਰੋਜੈਕਟ ‘ਤੇ ਵੀ ਕੀਤੀ ਵਿਚਾਰ ਚਰਚਾ

46
0

ਵਿਧਾਇਕ ਬੱਗਾ ਵਲੋਂ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ
– ਹਲਕੇ ‘ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਕਿਹਾ
– ਲੁਧਿਆਣਵੀਆਂ ਨੂੰ ਪੀਣ ਲਈ ਸੰਭਾਵੀ ਨਹਿਰੀ ਪਾਣੀ ਪ੍ਰੋਜੈਕਟ ‘ਤੇ ਵੀ ਕੀਤੀ ਵਿਚਾਰ ਚਰਚਾ


ਲੁਧਿਆਣਾ, 22 ਜੁਲਾਈ  – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਆਪਣੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ।

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਪੀ.ਪੀ.ਸੀ.ਬੀ., ਡਰੇਨੇਜ ਵਿਭਾਗ, ਮਾਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਅਧੀਨ ਪੈਂਦੇ ਬੁੱਢੇ ਦਰਿਆ ਨਾਲ ਸਬੰਧਤ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।

ਵਿਧਾਇਕ ਬੱਗਾ ਨੇ ਲੁਧਿਆਣਵੀਆਂ ਲਈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੰਭਾਵੀ ਪੀਣ ਲਈ ਨਹਿਰੀ ਪਾਣੀ ਦੇ ਪ੍ਰੋਜੈਕਟ ‘ਤੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਹੈ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਦਰ ਨਾਲ ਡਿੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਜਲ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਸਤਹੀ ਪਾਣੀ ਦੇ ਆਧਾਰ ‘ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਵਿਧਾਇਕ ਮਦਨ ਲਾਲ ਬੱਗਾ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਹਲਕਾ ਲੁਧਿਆਣਾ ਉੱਤਰੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਸਨੀਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਰਾਹੀਂ ਲਗਾਤਾਰ ਸੁਵਿਧਾ ਕੈਂਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

Previous article– ਨਸ਼ਿਆਂ ਵਿਰੁੱਧ ਜੰਗ – ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ – ਐਸ.ਐਸ.ਪੀ. ਨੇ ਜੇਤੂਆਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ
Next articleIn Gurpal Nagar, Street No. 11/3, Janata Nagar Mandal BJP Vice President Sanjay Sharma organized an e-sharm card, blue card and Aadhaar card, Ayushman card camp.

LEAVE A REPLY

Please enter your comment!
Please enter your name here