ਦਿ ਵਰਕਿੰਗ ਰਿਪੋਰਟਜ਼ ਐਸੋਸ਼ੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
* ਪਟਿਆਲਾ ਵਿੱਚ ਹਾਦਸੇ ਚ ਮਾਰੇ ਗਏ ਪੱਤਰਕਾਰ ਦੇ ਪਰਿਵਾਰ ਲਈ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਤੇ ਸਰਕਾਰੀ ਨੌਕਰੀ ਦੀ ਕੀਤੀ ਮੰਗ
ਮੁਕੇਰੀਆਂ 7 ਜੂਨ ( ਸੁਖਵਿੰਦਰ ਸਿੰਘ ਮਹਿਰਾ )
ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦਾ ਇੱਕ ਵਫਦ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਮੁੱਖ ਸਲਾਹਕਾਰ ਮੁਕੇਰੀਆਂ ਯੂਨਿਟ ਦੇ ਮਨਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਤਹਿਸੀਲਦਾਰ ਅੰਮ੍ਰਿਤਬੀਰ ਸਿੰਘ ਮੁਕੇਰੀਆਂ ਨੂੰ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲਈ ਮੰਗ ਪੱਤਰ ਦਿੱਤਾ ਜਿਸ ਵਿੱਚ ਇੰਡੀਆ ਨਿਊਜ਼ ਦੇ ਪਟਿਆਲਾ ਤੋਂ ਪੱਤਰਕਾਰ ਅਵਿਨਾਸ਼ ਕੰਬੋਜ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ |
ਤਹਿਸੀਲਦਾਰ ਅੰਮ੍ਰਿਤਬੀਰ ਸਿੰਘ ਮੁਕੇਰੀਆਂ ਨੇ ਪੱਤਰਕਾਰ ਅਵਿਨਾਸ਼ ਕੰਬੋਜ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੰਗ ਪੱਤਰ ਨੂੰ ਯੋਗ ਪ੍ਰਣਾਲੀ ਰਾਹੀਂ ਮੁੱਖ ਮੰਤਰੀ ਤੱਕ ਜਰੂਰ ਭੇਜਿਆ ਜਾਵੇਗਾ | ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਸਿੰਘ ਚੀਮਾ ਮੁਕੇਰੀਆਂ, ਜ਼ਿਲ੍ਹਾ ਮੀਤ ਪ੍ਰਧਾਨ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੁਕੇਰੀਆਂ, ਮੁਕੇਰੀਆਂ ਯੂਨਿਟ ਪ੍ਰਧਾਨ ਇੰਦਰਜੀਤ ਸਿੰਘ ਵਰਕਿਆ, ਮੁਕੇਰੀਆਂ ਯੂਨਿਟ ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸਕੱਤਰ ਰਮਨ ਕੁਮਾਰ ਤੰਗਰਾਲੀਆਂ, ਮੈਂਬਰ ਸ਼ਾਮ ਲਾਲ, ਮੈਂਬਰ ਦਲਬੀਰ ਸਿੰਘ , ਮੈਂਬਰ ਹਰੀਸ਼ ਕੁਮਾਰ ਅਤੇ ਹੋਰ ਪੱਤਰਕਾਰ ਸਾਥੀ ਹਾਜ਼ਰ ਸਨ| ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਇੰਡੀਆ ਨਿਊਜ਼ ਲਈ ਪਟਿਆਲਾ ਤੋਂ ਪੱਤਰਕਾਰ ਅਵਿਨਾਸ਼ ਭੰਡਾਰੀ 5 ਜੂਨ 2024 ਨੂੰ ਕਵਰੇਜ ਕਰਨ ਲਈ ਗਿਆ ਤਾਂ ਐੱਨ ਉਸ ਵਕਤ ਬੜੇ ਜੋਰ ਨਾਲ ਚੱਲੀ ਹਨੇਰੀ ਕਾਰਣ ਨਗਰ ਨਿਗਮ ਦਾ ਇੱਕ ਖੰਬਾ ਡਿੱਗ ਕੇ ਉਸ ਦੇ ਸਿਰ ਵਿੱਚ ਵੱਜਾ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਸ ਕਾਰਨ ਪਿੱਛੇ ਰਹਿ ਗਏ ਪਤਨੀ ਸਮੇਤ ਤਿੰਨ ਛੋਟੇ ਬੱਚਿਆਂ ਦਾ ਗੁਜਾਰਾ ਆਉਣ ਵਾਲੇ ਸਮੇਂ ਵਿੱਚ ਅਤਿ ਮੁਸ਼ਕਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇੱਕ ਪੱਤਰਕਾਰ ਬਿਨਾਂ ਕਿਸੇ ਤਨਖਾਹ, ਬਿਨਾਂ ਭਿੰਨਭੇਦ ਦੇ ਸਮਾਜ ਅਤੇ ਸਰਕਾਰ ਦੀ ਨਿਸ਼ਕਾਮ ਸੇਵਾ ਕਰਦਾ ਹੈ ਜਿਸ ਕਰਕੇ ਪੱਤਰਕਾਰ ਨੂੰ ਲੋਕਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ।ਇਸ ਲਈ ਜੱਥੇਬੰਦੀ ਮੰਗ ਕਰਦੀ ਹੈ ਕਿ ਅਵਿਨਾਸ਼ ਕੰਬੋਜ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵੱਲੋਂ ਮੰਗ ਕੀਤੀ ਗਈ ਕਿ ਸਾਰੇ ਰਜਿਸਟਰਡ ਚੈਨਲਾਂ, ਵੈਬ ਚੈਨਲਾਂ, ਅਖਬਾਰਾਂ ਤੇ ਵੈਬ ਪੋਰਟਲਾਂ ਦੇ ਸਮੂਹ ਪੱਤਰਕਾਰਾਂ ਨੂੰ ਸਰਕਾਰੀ ਪੱਧਰ ਤੇ ਪੰਜ ਲੱਖ ਤੱਕ ਦੀ ਮੈਡੀਕਲ ਇੰਸ਼ੋਰੈਂਸ ਅਤੇ ਇਕ ਕਰੋੜ ਤੱਕ ਦੀ ਐਕਸੀਡੈਂਟਲ ਇਨਸ਼ੋਰੈਂਸ ਦੀ ਸਹੂਲਤ ਦਿੱਤੀ ਜਾਵੇ ਤੇ ਇਸ ਵੇਲੇ ਸਰਕਾਰ ਵੱਲੋਂ ਪੀਲੇ ਕਾਰਡ ਦੀ ਲਾਈ ਹੋਈ ਸ਼ਰਤ ਹਟਾਈ ਜਾਵੇ | ਉਹਨਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਮੰਗ ਪੱਤਰ ਪਹਿਲਾਂ ਹੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾ ਚੁੱਕੇ ਹਨ ਜਿਨਾਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ | ਇੱਥੇ ਇਹ ਵੀ ਦਸਣਾ ਜਰੂਰੀ ਹੈ ਕਿ ਇੱਕ ਪੱਤਰਕਾਰ ਸਮਾਜ ਅਤੇ ਸਰਕਾਰ ਦੇ ਨਰੋਏ ਪਣ ਲਈ ਸਦਾ ਹੀ ਹਰ ਔਖੇ ਸਮੇਂ ਵਿੱਚ ਆਪਣੀ ਜਾਣ ਦੀ ਪਰਵਾਹ ਨਾ ਕੀਤੇ ਬਿਨਾਂ ਵੀ ਹਰ ਸਚਾਈ ਨੂੰ ਉਜਾਗਰ ਕਰਦਾ ਹੈ |
ਕੈਪਸ਼ਨ
ਤਹਿਸੀਲਦਾਰ ਮੁਕੇਰੀਆਂ ਨੂੰ ਮੁੱਖ ਮੰਤਰੀ ਪੰਜਾਬ ਲਈ ਮੰਗ ਪੱਤਰ ਦਿੰਦੇ ਹੋਏ ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਸਿੰਘ ਚੀਮਾ ਅਤੇ ਹੋਰ ਅਹੁਦੇਦਾਰ