ਟ੍ਰੈਫਿਕ ਪੁਲਿਸ ਵਲੋਂ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਆਯੋਜਿਤ
– ਆਮ ਲੋਕਾਂ ਨੂੰ ਨਸ਼ਿਆ ਤੋਂ ਗੁਰੇਜ਼ ਕਰਨ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ, 18 ਸਤੰਬਰ ( ਰਾਜੀਵ ਕੁਮਾਰ ) – ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਦੀਆ ਹਦਾਇਤਾਂ ਅਨੁਸਾਰ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫਿਕ ਲੁਧਿਆਣਾ ਅਤੇ ਸ੍ਰੀ ਸਮੀਰ ਵਰਮਾ ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫਿਕ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਥਾਨਕ ਸੀ.ਟੀ. ਯੂਨੀਵਰਸਿਟੀ ਦੇ ਪ੍ਰੋਫੈਸਰਾਂ/ਬੱਚਿਆ ਦੇ ਸਹਿਯੋਗ ਨਾਲ ਨਸ਼ਿਆ ਦੀ ਵਰਤੋ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਸਬੰਧ ਵਿਚ ਆਰਤੀ ਚੌਕ ਲੁਧਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਦੌਰਾਨ ਜਿਹੜੇ ਵਾਹਨਾਂ ‘ਤੇ ਰਿਫਲੈਕਟਰ ਟੇਪ ਨਹੀ ਲੱਗੀ ਸੀ ਉਨ੍ਹਾਂ ਗੱਡੀਆਂ ‘ਤੇ ਰਿਫਲੈਕਟਰ ਸਟਿੱਕਰ ਲਗਵਾਏ ਗਏ ਅਤੇ ਇਨ੍ਹਾਂ ਸਟਿੱਕਰਾਂ ‘ਤੇ ਨਸ਼ਿਆ ਦੀ ਵਰਤੋ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਲੋਗਨ ਲਿਖੇ ਹੋਏ ਹਨ ਤਾਂ ਜੋ ਇਹਨਾਂ ਸਲੋਗਨਾਂ ਰਾਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆ ਤੋ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਸਕੇ।
ਇਸ ਤੋ ਇਲਾਵਾ ਆਰਤੀ ਚੌਕ ਵਿਖੇ ਸੀ.ਟੀ. ਯੂਨੀਵਰਸਿਟੀ ਦੇ ਪ੍ਰੋਫੈਸਰਾਂ/ਬੱਚਿਆ ਅਤੇ ਟ੍ਰੈਫਿਕ ਮੁਲਾਜਮਾਂ ਵੱਲੋ ਵੱਡੇ-ਵੱਡੇ ਬੈਨਰ ਹੱਥਾਂ ਵਿੱਚ ਫੜ ਕੇ ਸਲੋਗਨਾਂ ਰਾਹੀ ਆਮ ਲੋਕਾਂ ਨੂੰ ਨਸ਼ਿਆ ਤੋ ਦੂਰ ਰਹਿਣ ਲਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਹੈ।
ਇਸ ਸੈਮੀਨਾਰ ਦਾ ਮੁੱਖ ਉਦੇਸ਼ ਨਵੀ ਪੀੜ੍ਹੀ ਨੂੰ ਨਸ਼ਿਆ ਦੀ ਵਰਤੋ ਨਾ ਕਰਨ ਸਬੰਧੀ ਜਾਗਰੂਕ ਕਰਨਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆ ਤੋ ਬਚਾਇਆ ਜਾ ਸਕੇ।
Amandeep Tangri
Director at CT University, Advisory
member of 60 Schools/Institutes,
Founder & President of NCED
ਰਿਪੋਰਟ : ਪੱਤਰਕਾਰ ਰਾਜੀਵ ਕੁਮਾਰ