Home Crime News ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ...

ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫਤਾਰ

52
0

ਵਿਜੀਲੈਂਸ ਬਿਊਰੋ, ਪੰਜਾਬ

*ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫਤਾਰ*

*ਦੋਸ਼ੀ ਦੇ ਦੋ ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ*

ਚੰਡੀਗੜ੍ਹ, 21 ਸਤੰਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਗਾਲਿਬ, ਜਿਲਾ ਲੁਧਿਆਣਾ ਦੇ ਨਿਰਭੈ ਸਿੰਘ, ਜੋ ਖੁਦ ਨੂੰ ਪੱਤਰਕਾਰ ਦੱਸਦਾ ਹੈ, ਨੂੰ ਇੱਕ ਡਾਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ ਮੈਡੀਕਲ ਅਫਸਰ (ਆਰਥੋਪੀਡਿਕਸ) ਸੇਵਾ ਨਿਭਾਅ ਰਹੇ ਡਾ. ਦੀਪਕ ਗੋਇਲ ਨੇ ਵਿਜੀਲੈਂਸ ਬਿਊਰੋ ਦੇ ਰੇਂਜ ਦਫਤਰ ਲੁਧਿਆਣਾ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਉਕਤ ਡਾਕਰਟਰ ਨੇ ਦੋਸ਼ ਲਾਇਆ ਕਿ ਜਗਰਾਉਂ ਦੀ ਕਾਉਂਕੇ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨਾਂ ਦੇ ਮਰੀਜ਼ ਦੇ ਇਲਾਜ ਸਬੰਧੀ ਤਿੰਨ ਵਿਅਕਤੀ ਉਸ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਡਾ: ਗੋਇਲ ਨੇ ਅੱਗੇ ਦੱਸਿਆ ਕਿ 29 ਜੂਨ 2023 ਨੂੰ ਬਲਜਿੰਦਰ ਸਿੰਘ ਦੀ ਲੱਤ ’ਤੇ ਸੱਟ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ, ਡਾਕਟਰ ਨੇ ਉਸ (ਬਲਜਿੰਦਰ) ਦੀ ਜਾਂਚ ਕੀਤੀ ਅਤੇ ਐਕਸ-ਰੇ ਕਰਵਾਉਣ ਲਈ ਕਿਹਾ। ਇਸ ਤੇ, ਬਲਜਿੰਦਰ ਸਿੰਘ ਨੇ ਡਾਕਟਰੀ ਸਲਾਹ (ਲਾਮਾ) ਤੋਂ ਬਿਨਾ ਹੀ ਹਸਪਤਾਲ ਤੋਂ ਛੁੱਟੀ ਲੈ ਲਈ।
ਸ਼ਿਕਾਇਤਕਰਤਾ ਡਾਕਟਰ ਨੇ ਦੱਸਿਆ ਕਿ ਇਸ ਉਪਰੰਤ ਬਲਜਿੰਦਰ ਸਿੰਘ ਕਸਬੇ ਦੇ ਇੱਕ ਪ੍ਰਾਈਵੇਟ ਹਸਪਤਾਲ, ‘ਭਿਵਾਨ’ ਵਿੱਚ ਦਾਖਲ ਹੋ ਗਿਆ। ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਡਾਕਟਰ ਗੋਇਲ ਵਿਰੁੱਧ ਐਸ.ਐਮ.ਓ ਲੁਧਿਆਣਾ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਉਸ ਦਾ ਸਿਵਲ ਹਸਪਤਾਲ ਜਗਰਾਉਂ ਵਿੱਚ ਸਹੀ ਇਲਾਜ ਨਹੀਂ ਹੋਇਆ ਅਤੇ ਉਸ (ਬਲਜਿੰਦਰ) ਨੂੰ ਜਾਣਬੁੱਝ ਕੇ ਉਕਤ ਡਾਕਟਰ ਨੇ ਆਪਣੇ ਰਿਸ਼ਤੇਦਾਰਾਂ ਵੱਲੋ ਚਲਾਏ ਜਾ ਰਹੇ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ।
ਬੁਲਾਰੇ ਨੇ ਦੱਸਿਆ ਕਿ 5 ਸਤੰਬਰ, 2023 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗਾਲਿਬ ਦੇ ਨਿਰਭੈ ਸਿੰਘ ਅਤੇ ਪਿੰਡ ਲੀਲਾਂ ਦੇ ਮਨਜੀਤ ਸਿੰਘ ਨੇ ਖੁਦ ਨੂੰ ਪੱਤਰਕਾਰ ਦੱਸਦਿਆਂ ਸ਼ਿਕਾਇਤਕਰਤਾ ਡਾਕਟਰ ਕੋਲ ਪਹੁੰਚ ਕੀਤੀ। ਨਿਰਭੈ ਸਿੰਘ ਨੇ ਉਕਤ ਸ਼ਿਕਾਇਤਕਰਤਾ ਡਾਕਟਰ ਨੂੰ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਢੁਕਵੀਂ ਦੇਖਭਾਲ ਨਹੀਂ ਮਿਲੀ ਅਤੇ ਉਸ ਨੂੰ ਤੁਸੀਂ ਜਾਣਬੁੱਝ ਕੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭੇਜਿਆ ਹੈ। ਉਨ੍ਹਾਂ ਨੇ ਐਸ.ਐਮ.ਓ ਲੁਧਿਆਣਾ ਨਾਲ ਲਿਹਾਜ ਹੋਣ ਦਾ ਡਰਾਵਾ ਦਿੱਤਾ ਅਤੇ ਡਾਕਟਰ ਨੂੰ ਭਰੋਸਾ ਦਿੱਤਾ ਕਿ ਉਹ 1,40,000 ਰੁਪਏ ਰਿਸ਼ਵਤ ਲੈ ਕੇ ਸ਼ਿਕਾਇਤ ਦਾ ਨਿਪਟਾਰਾ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਨੇ ਡਾਕਟਰ ਨੂੰ ਧਮਕਾਇਆ ਕਿ ਜੇ ਉਹ ਇਹ ਰਕਮ ਨਾ ਦਿੱਤੀ ਤਾਂ ਉਹ ਉਸਨੂੰ ਝੂਠੇ ਕੇਸ ਵਿੱਚ ਫਸਾ ਦੇਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਨਿਰਭੈ ਸਿੰਘ ਨੇ ਡਾਕਟਰ ਤੋਂ 20,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਡਾਕਟਰ ਨੇ ਉਕਤ ਰਿਪੋਰਟਰ ਨੂੰ ਇਕ ਲੱਖ ਰੁਪਏ ਹੋਰ ਦੇਣੇ ਸਨ ਪਰ ਡਾਕਟਰ ਨੇ, ਪੈਸ ਦੀ ਮੰਗ ਕਰ ਰਹੇ ਉਕਤ ਦੋਸ਼ੀਆਂ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਕਰ ਲਈ ।
ਵਿਜੀਲੈਂਸ ਬਿਓਰੋ ਨੇ ਇਸ ਸਬੰਧ ਵਿੱਚ ਬਲਜਿੰਦਰ ਸਿੰਘ, ਨਿਰਭੈ ਸਿੰਘ, ਮਨਜੀਤ ਸਿੰਘ ਵਿਰੁੱਧ ਐਫਆਈਆਰ ਨੰਬਰ 23, ਮਿਤੀ 21-09-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420 ਅਤੇ 120-ਬੀ ਦੇ ਤਹਿਤ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਖੁਦ ਨੂੰ ਪੱਤਰਕਾਰ ਦੱਸਣ ਦਾ ਦਾਅਵਾ ਕਰਨ ਵਾਲੇ ਨਿਰਭੈ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਡਾਕਟਰ ਗੋਇਲ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਓਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਅਗਲੇਰੀ ਕੀਤੀ ਜਾ ਰਹੀ ਹੈ ।

Previous articleVigilance arrests press reporter Nirbhey Singh for taking Rs one lakh bribe from doctor
Next articleHace ਵੈਲਫੇਅਰ ਫਾਊਂਡੇਸ਼ਨ ਦੇ ਜ਼ਿਲਾ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਤੇ ਜ਼ਿਲਾ ਉਪ ਪ੍ਰਧਾਨ ਸੰਜੇ ਸ਼ਰਮਾ ਵਲੋਂ ਅੱਜ ਪਾਵਰਕਾਮ (PSPCL) ਜਨਤਾ ਨਗਰ ਦਫ਼ਤਰ ਵਿੱਚ Xen Engineer ਅਮਨਦੀਪ ਸਿੰਘ ਜੀ ਨੂੰ ਮਿਲ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ

LEAVE A REPLY

Please enter your comment!
Please enter your name here